Mark 7:22
ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ।
Luke 12:15
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”
Romans 1:29
ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ।
2 Corinthians 9:5
ਇਸ ਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸੱਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਆਰ ਹੋਵਗਾ ਜਿਹੜਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇੱਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇੱਛਿਤ।
Ephesians 4:19
ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵੱਧ ਤੋਂ ਵੱਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ।
Ephesians 5:3
ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ।
Colossians 3:5
ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ।
1 Thessalonians 2:5
ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।
2 Peter 2:3
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।
2 Peter 2:14
ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்