James 4:2
ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।
Revelation 2:16
ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲੜਾਂਗਾ।
Revelation 12:7
ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
Revelation 12:7
ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
Revelation 13:4
ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂ ਕਿ ਉਸ ਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨਵਰ ਦੀ ਵੀ ਪੂਜਾ ਕੀਤੀ। ਉਨ੍ਹਾਂ ਨੇ ਪੁੱਛਿਆ, “ਇਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲੜ ਸੱਕਦਾ ਹੈ?”
Revelation 17:14
ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।”
Revelation 19:11
ਚਿੱਟੇ ਘੋੜੇ ਉੱਤੇ ਘੋੜ ਸਵਾਰ ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉੱਥੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਆਂ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்