Matthew 11:3
ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”
Matthew 24:50
ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸ ਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸ ਨੂੰ ਯਾਦ ਚੇਤੇ ਨਹੀਂ ਹੋਵੇਗਾ।
Luke 1:21
ਬਾਹਰ ਲੋਕ ਅਜੇ ਵੀ ਜ਼ਕਰਯਾਹ ਦਾ ਇੰਤਜ਼ਾਰ ਕਰ ਰਹੇ ਸਨ। ਉਹ ਹੈਰਾਨ ਸਨ ਕਿ ਉਸ ਨੇ ਮੰਦਰ ਅੰਦਰ ਇੰਨਾ ਸਮਾਂ ਲਾਇਆ।
Luke 3:15
ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿੱਚਾਰ ਕਰ ਰਹੇ ਸਨ ਕਿ “ਹੋ ਸੱਕਦਾ ਉਹ ਖੁਦ ਮਸੀਹ ਹੋਵੇ।”
Luke 7:19
ਯੂਹੰਨਾ ਨੇ ਉਨ੍ਹਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ “ਕੀ ਤੂੰ ਉਹੀ ਹੈ ਜਿਸਦਾ ਸਾਨੂੰ ਇੰਤਜਾਰ ਹੈ ਜਾਂ ਅਸੀਂ ਕਿਸੇ ਦੂਜੇ ਦੇ ਆਉਣ ਦਾ ਇੰਤਜਾਰ ਕਰੀਏ?”
Luke 7:20
ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁੱਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?’”
Luke 8:40
ਯਿਸੂ ਦਾ ਇੱਕ ਮਰੀ ਕੁੜੀ ਨੂੰ ਜੀਵਨ ਬਖਸ਼ਨਾ ਅਤੇ ਬਿਮਾਰ ਔਰਤ ਨੂੰ ਠੀਕ ਕਰਨਾ ਜਦੋਂ ਯਿਸੂ ਗਲੀਲ ਵਾਪਸ ਮੁੜਿਆ ਤਾਂ ਲੋਕਾਂ ਨੇ ਗਲੀਲ ਵਿੱਚ ਉਸਦਾ ਸੁਆਗਤ ਕੀਤਾ। ਸਭ ਲੋਕ ਉਸਦੀ ਉਡੀਕ ਕਰ ਰਹੇ ਸਨ।
Luke 12:46
ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸ ਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸ ਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
Acts 3:5
ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸ ਨੂੰ ਭੀਖ ਦੇਣਗੇ।
Acts 10:24
ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿੱਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇੜੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்