Mark 3:9
ਜਦੋਂ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸ ਨੂੰ ਦਬਾ ਨਾ ਲਵੇ।
Acts 1:14
ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।
Acts 2:42
ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।
Acts 2:46
ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
Acts 6:4
ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸੱਕਾਂਗੇ।”
Acts 8:13
ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
Acts 10:7
ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।
Romans 12:12
ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ।
Romans 13:6
ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁੱਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।
Colossians 4:2
ਪੌਲੁਸ ਮਸੀਹੀਆਂ ਨੂੰ ਕੁਝ ਚੀਜ਼ਾਂ ਕਰਨ ਲਈ ਆਖਦਾ ਅੱਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰ ਕਰੋ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்