Romans 9:32
ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।
Romans 9:33
ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।”
Romans 14:13
ਦੂਜਿਆਂ ਨੂੰ ਪਾਪ ਨਾ ਕਰਨ ਦਿਉ ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵੱਧਣ ਤੋਂ ਰੋਕੇ।
Romans 14:20
ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹੜਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
1 Corinthians 8:9
ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਵਿਸ਼ਵਾਸ ਪੱਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸੱਕਦੀ ਹੈ।
1 Peter 2:8
ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ: “ਇੱਕ ਪੱਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪੱਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂ ਕਿ ਉਹ ਉਸਦੀ ਅਵੱਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்