Matthew 2:2
ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
Matthew 2:8
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
Matthew 2:11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
Matthew 4:9
ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
Matthew 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
Matthew 8:2
ਇੱਕ ਕੋੜ੍ਹੀ ਨੇ ਯਿਸੂ ਕੋਲ ਆਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਠੀਕ ਕਰ ਸੱਕਦੇ ਹੋਂ।”
Matthew 9:18
ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣਾ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸ ਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”
Matthew 14:33
ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
Matthew 15:25
ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”
Matthew 18:26
“ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ।’
Occurences : 60
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்