Romans 6:19
ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
1 Corinthians 2:4
ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿੱਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।
1 Corinthians 2:13
ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿੱਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।
1 Corinthians 4:3
ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਆਂ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਆਂ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰੱਖ ਵੀ ਨਹੀਂ ਕਰਦਾ।
1 Corinthians 10:13
ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।
James 3:7
ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।
1 Peter 2:13
ਅਧਿਕਾਰੀਆਂ ਦੀ ਪਾਲਣਾ ਕਰੋ ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்