Matthew 6:28
“ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉੱਥੇ ਵੱਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ।
Matthew 7:4
ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ?
Matthew 10:19
ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦੱਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ।
Matthew 12:4
ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
Matthew 12:26
ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧੱਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸੱਕਦਾ?
Matthew 12:29
ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।
Matthew 12:34
ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
Matthew 16:11
ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
Matthew 21:20
ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
Matthew 22:12
ਬਾਦਸ਼ਾਹ ਨੇ ਉਸ ਨੂੰ ਕਿਹਾ, ‘ਭਈ ਤੂੰ ਇੱਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ?’ ਪਰ ਉਸ ਆਦਮੀ ਨੇ ਕੁਝ ਨਾ ਕਿਹਾ।
Occurences : 105
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்