Acts 7:58
ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
Acts 8:1
ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ। ਨਿਹਚਾਵਾਨਾਂ ਲਈ ਕਸ਼ਟ ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ।
Acts 9:1
ਸੌਲੁਸ ਨਿਹਚਾਵਾਨ ਬਣਿਆ ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।
Acts 9:8
ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸੱਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਦੰਮਿਸਕ ਵਿੱਚ ਲੈ ਆਏ।
Acts 9:11
ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉੱਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁੱਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
Acts 9:19
ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਸੌਲੁਸ ਦਾ ਦੰਮਿਸਕ ਵਿੱਚ ਉਪਦੇਸ਼ ਦੇਣਾ ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
Acts 9:22
ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
Acts 9:24
ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸ ਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।
Acts 9:26
ਸੌਲੁਸ ਦਾ ਯਰੂਸ਼ਲਮ ਵਿੱਚ ਉਪਦੇਸ਼ ਦੇਣਾ ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்