Matthew 24:29
“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
Mark 13:24
“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
Luke 21:25
ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
Acts 2:20
ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
1 Corinthians 15:41
ਸੂਰਜ ਦੀ ਖੂਬਸੂਰਤੀ ਇੱਕ ਤਰ੍ਹਾਂ ਦੀ, ਚੰਦਰਮਾ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਅਤੇ ਤਾਰਿਆਂ ਦੀ ਖੂਬਸੂਰਤੀ ਇੱਕ ਹੋਰ ਤਰ੍ਹਾਂ ਦੀ ਹੁੰਦੀ ਹੈ। ਅਤੇ ਹਰ ਤਾਰਾ ਆਪਣੀ ਖੂਬਸੂਰਤੀ ਵਿੱਚ ਦੂਸਰੇ ਤੋਂ ਵੱਖਰਾ ਹੈ।
Revelation 6:12
ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉੱਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।
Revelation 8:12
ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁੱਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
Revelation 12:1
ਔਰਤ ਤੇ ਅਜਗਰ ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉੱਥੇ ਇੱਕ ਔਰਤ ਸੀ ਜੋ, ਕਿ ਸੂਰਜ ਪਹਿਨੇ ਹੋਈ ਸੀ। ਚੰਦਰਮਾਂ ਉਸ ਦੇ ਪੈਰਾਂ ਹੇਠਾਂ ਸੀ। ਉਸ ਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।
Revelation 21:23
ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்