Matthew 21:5
“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”
John 12:15
“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗੱਧੀ ਦੇ ਬੱਚੇ ਤੇ ਸਵਾਰ ਹੋਕੇ ਆਉਂਦਾ ਹੈ।”
Romans 9:33
ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।”
Romans 11:26
ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕੱਢ ਸੁੱਟੇਗਾ।
Hebrews 12:22
ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।
1 Peter 2:6
ਪੋਥੀ ਆਖਦੀ ਹੈ, “ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ। ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”
Revelation 14:1
ਮੁਕਤ ਲੋਕਾਂ ਦਾ ਗੀਤ ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 144,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்