Matthew 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
Matthew 4:9
ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
Matthew 5:26
ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।
Matthew 5:29
ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
Matthew 5:30
ਤੇਰਾ ਸੱਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸ ਨੂੰ ਕੱਟਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
Matthew 5:40
ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।
Matthew 6:4
ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।
Matthew 6:6
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।
Matthew 6:18
ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
Matthew 6:23
ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
Occurences : 222
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்