Matthew 10:38
ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸ ਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ।
Matthew 16:24
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ।
Matthew 27:32
ਯਿਸੂ ਦਾ ਸਲੀਬ ਤੇ ਮਾਰਿਆ ਜਾਣਾ ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਨੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸ ਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।
Matthew 27:40
“ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸੱਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।”
Matthew 27:42
ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਲੋਕ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ।
Mark 8:34
ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਸ ਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਉਸ ਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Mark 10:21
ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”
Mark 15:21
ਯਿਸੂ ਨੂੰ ਸਲੀਬ ਦਿੱਤੀ ਗਈ ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸ ਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
Mark 15:30
ਤਾਂ ਹੁਣ ਸਲੀਬ ਤੋਂ ਥੱਲੇ ਉਤਰ ਕੇ ਆਪਣੇ-ਆਪ ਨੂੰ ਬਚਾ?”
Mark 15:32
ਜੇਕਰ ਉਹ ਸੱਚੀ ਇਸਰਾਏਲ ਦਾ ਰਾਜਾ ਮਸੀਹ ਹੈ, ਤਾਂ ਹੁਣੇ ਉਹ ਸਲੀਬੋਂ ਉਤਰ ਆਵੇ ਅਤੇ ਆਪਣੇ-ਆਪ ਨੂੰ ਬਚਾਵੇ, ਤਦ ਅਸੀਂ ਉਸਤੇ ਫ਼ਿਰ ਪਰਤੀਤ ਕਰਾਂਗੇ।” ਜਿਹੜੇ ਚੋਰ ਉਸ ਦੇ ਖੱਬੇ ਪਾਸੇ ਅਤੇ ਸੱਜੇ ਪਾਸੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ।
Occurences : 28
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்