Luke 13:17
ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹੜੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀੜ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬੜੇ ਖੁਸ਼ ਸਨ।
Luke 21:15
ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।
1 Corinthians 16:9
ਮੈਂ ਇੱਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉੱਥੇ ਇੱਕ ਵੱਡਾ ਅਤੇ ਫ਼ਲਦਾਇੱਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।
Galatians 5:17
ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ।
Philippians 1:28
ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।
2 Thessalonians 2:4
ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।
1 Timothy 1:10
ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
1 Timothy 5:14
ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்