Matthew 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
Matthew 10:17
ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ।
Matthew 26:59
ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।
Mark 13:9
“ਪਰ ਤੁਸੀਂ ਚੌਕਸ ਰਹਿਣਾ ਕਿਉਂਕਿ ਲੋਕ ਤੁਹਾਨੂੰ ਕਚਿਹਰੀਆਂ ਦੇ ਹਵਾਲੇ ਕਰਣਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਲਿਜਾਕੇ ਕੁੱਟਣਗੇ। ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਅੱਗੇ ਮੇਰੇ ਕਾਰਣ ਖੜ੍ਹੇ ਕਰਨਗੇ ਅਤੇ ਤੁਸੀਂ ਮੇਰੇ ਬਾਰੇ ਗਵਾਹੀ ਦੇਵੋਂਗੇ। ਇਹ ਸਭ ਉਹ ਇਸ ਲਈ ਕਰਨਗੇ ਕਿਉਂਕਿ ਤੁਸੀਂ ਮੇਰਾ ਅਨੁਸਰਣ ਕਰਦੇ ਹੋ।
Mark 14:55
ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸ ਨੂੰ ਮਾਰ ਸੱਕਣ, ਪਰ ਉਹ ਅਜਿਹਾ ਨਾ ਕਰ ਸੱਕੇ।
Mark 15:1
ਗਵਰਨਰ ਪਿਲਾਤੁਸ ਦੇ ਯਿਸੂ ਨਾਲ ਸਵਾਲ ਬਹੁਤ ਹੀ ਤੜਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਰਾਜਪਾਲ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸ ਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।
Luke 22:66
ਯਿਸੂ ਦਾ ਯਹੂਦੀ ਆਗੂਆਂ ਅੱਗੇ ਪੇਸ਼ ਹੋਣਾ ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ।
John 11:47
ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।
Acts 4:15
ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿੱਚਾਰ ਕਰਨ ਲੱਗੇ।
Acts 5:21
ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
Occurences : 22
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்