Luke 15:2
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਪਾਪੀ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”
Acts 10:41
ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪਰਮੇਸ਼ੁਰ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸ ਨੂੰ ਵੇਖਣ ਦੇ ਸਮਰੱਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜਿਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।
Acts 11:3
“ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”
1 Corinthians 5:11
ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
Galatians 2:12
ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்