Matthew 27:66
ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉੱਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।
John 3:33
ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
John 6:27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
Romans 15:28
ਮੈਂ ਇਸ ਗੱਲੋਂ ਨਿਸ਼ਚਿੰਤ ਹੋ ਲਵਾਂ ਕਿ ਯਰੂਸ਼ਲਮ ਦੇ ਲੋਕਾਂ ਲਈ ਜੋ ਧਨ ਇਕੱਠਾ ਕੀਤਾ ਗਿਆ ਸੀ, ਉਹ ਉਨ੍ਹਾਂ ਗਰੀਬ ਲੋਕਾਂ ਤੱਕ ਪੁੱਜਦਾ ਹੋ ਚੁੱਕਾ ਹੈ, ਇਹ ਕੰਮ ਸਿਰੇ ਚਾੜ੍ਹਕੇ, ਮੈਂ ਹਿਸਪਾਨਿਯਾ ਵੱਲ ਆਵਾਂਗਾ। ਜਦੋਂ ਮੈਂ ਹਿਸਪਾਨਿਯਾ ਜਾ ਰਿਹਾ ਹੋਵਾਂਗਾ, ਮੈਂ ਤੁਹਾਡੇ ਵੱਲ ਯਾਤਰਾ ਕਰਾਂਗਾ ਮੈਂ ਉੱਥੇ ਰੁਕਾਗਾ ਅਤੇ ਤੁਹਾਨੂੰ ਮਿਲਾਂਗਾ।
2 Corinthians 1:22
ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ।
2 Corinthians 11:10
ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸੱਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾਈ ਨਾਲ ਆਖ ਰਿਹਾ ਹਾਂ।
Ephesians 1:13
ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ।
Ephesians 4:30
ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।
Revelation 7:3
“ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।”
Revelation 7:4
ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉੱਥੇ ਮੋਹਰ ਨਾਲ 144,000 ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।
Occurences : 26
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்