Matthew 28:16
ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।
Luke 7:8
ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।”
Acts 13:48
ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।
Acts 15:2
ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿੜ੍ਹਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
Acts 22:10
“ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉੱਠ ਅਤੇ ਦੰਮਿਸਕ ਵਿੱਚ ਜਾ। ਉੱਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’
Acts 28:23
ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸ ਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸ ਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ।
Romans 13:1
ਤੁਹਾਡੀ ਸਰਕਾਰ ਦੇ ਸ਼ਾਸਕਾਂ ਨੂੰ ਮੰਨੋ ਤੁਹਾਨੂੰ ਸਾਰਿਆਂ ਨੂੰ, ਉੱਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨ੍ਹਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹੜੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
1 Corinthians 16:15
ਤੁਹਾਨੂੰ ਪਤਾ ਹੀ ਹੈ ਕਿ ਸਤਫ਼ਨਾਸ ਅਤੇ ਉਸਦਾ ਪਰਿਵਾਰ ਅੱਛਾਈਆਂ ਵਿੱਚ ਪਹਿਲੇ ਵਿਸ਼ਵਾਸੀ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ੁਰ ਦੇ ਲੋਕਾਂ ਦੀ ਸੇਵਾ ਲਈ ਅਰਪਿਤ ਕਰ ਦਿੱਤਾ ਹੈ। ਭਰਾਵੋ ਅਤੇ ਭੈਣੋ, ਉਨ੍ਹਾਂ ਲੋਕਾਂ ਦਾ ਅਨੁਸਰਣ ਕਰੋ ਜਿਹੜੇ ਉਨ੍ਹਾਂ ਵਰਗੇ ਹਨ ਅਤੇ ਜਿਹੜੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਸੇਵਾ ਕਰਦੇ ਹਨ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்