Matthew 23:27
“ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”
Matthew 23:29
“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੋ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।
Matthew 27:61
ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉੱਥੇ ਹੀ ਕਬਰ ਦੇ ਸਾਹਮਣੇ ਬੈਠੀਆਂ ਰਹੀਆਂ।
Matthew 27:64
ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸ ਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸੱਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉੱਠ ਪਿਆ ਹੈ। ਇਹ ਅਖੀਰਲਾ ਪੱਖੰਡ ਪਹਿਲੇ ਨਾਲੋਂ ਵੀ ਭੈੜਾ ਹੋਵੇਗਾ।”
Matthew 27:66
ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉੱਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।
Matthew 28:1
ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।
Romans 3:13
“ਲੋਕਾਂ ਦੇ ਮੂੰਹ ਖੁੱਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ”
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்