Luke 18:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”
Acts 12:7
ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ।
Acts 22:18
ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸ ਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇੱਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’
Acts 25:4
ਪਰ ਫ਼ੇਸਤੁਸ ਨੇ ਉੱਤਰ ਦਿੱਤਾ, “ਪੌਲੁਸ ਨੂੰ ਕੈਸਰਿਯਾ ਵਿੱਚ ਰੱਖਿਆ ਜਾਵੇਗਾ, ਮੈਂ ਖੁਦ ਹੀ ਜਲਦੀ ਕੈਸਰਿਯਾ ਨੂੰ ਵਾਪਸ ਜਾਵਾਗਾ।
Romans 16:20
ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।
Revelation 1:1
ਯੂਹੰਨਾ ਇਸ ਪੁਸਤਕ ਬਾਰੇ ਦੱਸਦਾ ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸੱਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਦਾਸ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘੱਲਿਆ।
Revelation 2:5
ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹੜੀਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ।
Revelation 22:6
ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்