Matthew 10:22
ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।
Matthew 17:25
ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸ ਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸ ਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
Matthew 24:6
ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।
Matthew 24:13
ਪਰ ਜਿਹੜਾ ਅੰਤ ਤੀਕ ਸਹੇਗਾ ਉਹੀ ਬਚਾਇਆ ਜਾਵੇਗਾ।
Matthew 24:14
ਅਤੇ ਪਰਮੇਸ਼ੁਰ ਦੇ ਰਾਜ ਬਾਰੇ ਇਹ ਖੁਸ਼ਖਬਰੀ ਸਾਰੀ ਦੁਨੀਆਂ ਵਿੱਚ ਫ਼ੈਲਾਈ ਜਾਵੇਗੀ। ਹਰ ਇੱਕ ਕੌਮ ਨੂੰ ਇਸ ਬਾਰੇ ਦੱਸਿਆ ਜਾਵੇਗਾ ਉਸ ਤੋਂ ਮਗਰੋਂ ਅੰਤ ਆਵੇਗਾ।
Matthew 26:58
ਜਦੋਂ ਉਸ ਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿੱਥ ਨਾਲ ਉਸਦਾ ਪਿੱਛਾ ਕੀਤਾ। ਉਸ ਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।
Mark 3:26
ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।
Mark 13:7
ਤੁਸੀਂ ਬਹੁਤ ਸਾਰੀਆਂ ਜੰਗਾਂ, ਜਿਹੜੀਆਂ ਕਿ ਹੋਣਗੀਆਂ, ਉਨ੍ਹਾਂ ਦੀਆਂ ਕਹਾਣੀਆਂ ਬਾਰੇ ਸੁਣੋਂਗੇ। ਪਰ ਤੁਸੀਂ ਘਬਰਾਉਣਾ ਨਾ। ਅੰਤ ਆਉਣ ਤੋਂ ਪਹਿਲਾਂ ਇਹ ਸਭ ਘਟਨਾਵਾਂ ਵਾਪਰਨੀਆਂ ਚਾਹੀਦੀਆਂ ਹਨ ਪਰ ਅੰਤ ਹਾਲੇ ਆਉਣ ਵਾਲਾ ਹੈ।
Mark 13:13
ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।
Luke 1:33
ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।”
Occurences : 42
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்