John 2:7
ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨੱਕੋ-ਨਕ ਭਰ ਦਿੱਤਾ।
John 8:23
ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
John 11:41
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।
Acts 2:19
ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
Galatians 4:26
ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ।
Philippians 3:14
ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ।
Colossians 3:1
ਤੁਹਾਡਾ ਮਸੀਹ ਦੇ ਨਮਿੱਤ ਨਵਾਂ ਜੀਵਨ ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।
Colossians 3:2
ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ।
Hebrews 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்