Matthew 27:51
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।
Mark 15:38
ਜਦੋਂ ਯਿਸੂ ਨੇ ਪ੍ਰਾਣ ਛੱਡੇ ਤਾਂ ਮੰਦਰ ਦਾ ਪਰਦਾ ਉੱਪਰ ਤੋਂ ਲੈ ਕੇ ਥੱਲੇ ਤੱਕ ਦੋਫ਼ਾੜ ਹੋ ਗਿਆ।
Luke 1:3
ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ।
John 3:3
ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
John 3:7
ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’
John 3:31
ਉਹ ਸਵਰਗ ਤੋਂ ਆਉਂਦਾ ਹੈ “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
John 19:11
ਯਿਸੂ ਨੇ ਆਖਿਆ, “ਇਹ ਸ਼ਕਤੀ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤੀ ਹੋਈ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”
John 19:23
ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕੜੇ ਦਾ ਬਣਿਆ ਹੋਇਆ ਸੀ।
Acts 26:5
ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ।
Galatians 4:9
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்