Matthew 3:9
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।
Matthew 5:19
“ਜੇਕਰ ਕੋਈ ਵਿਅਕਤੀ ਅਣਆਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹੜਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
Matthew 5:37
ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵੱਧ ਆਖਣਾ ਬਦੀ ਵੱਲੋਂ ਹੈ।
Matthew 6:29
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।
Matthew 6:32
ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ।
Matthew 10:42
ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
Matthew 11:7
ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾੜ ਵਿੱਚ ਕੀ ਵੇਖਣ ਨਿਕਲੇ ਸੀ? ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? ਨਹੀਂ!
Matthew 18:6
ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ “ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।
Matthew 18:10
ਯਿਸੂ ਦਾ ਗੁਆਚੀ ਭੇਡ ਬਾਰੇ ਦ੍ਰਿਸ਼ਟਾਂਤ “ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।
Matthew 18:14
ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬੱਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।
Occurences : 68
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்