Matthew 21:9
ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”
Mark 5:7
ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।”
Mark 11:10
“ਸਾਡੇ ਪਿਤਾ ਦਾਊਦ ਦਾ ਰਾਜ ਜੋ ਆਉਂਦਾ ਹੈ, ਉਸ ਉੱਤੇ ਪਰਮੇਸ਼ੁਰ ਦੀ ਕਿਰਪਾ ਰਹੇ! ਸਵਰਗ ਚ ਪਰਮੇਸ਼ੁਰ ਦੀ ਉਸਤਤਿ ਹੋਵੇ!”
Luke 1:32
ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।
Luke 1:35
ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
Luke 1:76
“ਹੇ ਬਾਲਕ, ਹੁਣ ਤੂੰ ਅੱਤ ਉੱਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।
Luke 2:14
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
Luke 6:35
“ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
Luke 8:28
ਜਦੋਂ ਉਸ ਨੇ ਯਿਸੂ ਨੂੰ ਵੇਖਿਆ ਤਾਂ ਉਸ ਨੇ ਉੱਚੀ-ਉੱਚੀ ਚੀਕਾਂ ਮਾਰੀਆਂ ਅਤੇ ਉਸ ਦੇ ਪੈਰਾਂ ਤੇ ਡਿੱਗ ਪਿਆ ਅਤੇ ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਹੇ ਯਿਸੂ! ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੈਨੂੰ ਮੈਥੋਂ ਕੀ ਚਾਹੀਦਾ ਹੈ? ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿਰਪਾ ਕਰਕੇ ਮੈਨੂੰ ਦੁੱਖ ਨਾ ਦੇ!” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਭਰਿਸ਼ਟ ਆਤਮਾ ਨੂੰ ਉਸ ਬੰਦੇ ਦਾ ਸਰੀਰ ਛੱਡਣ ਲਈ ਹੁਕਮ ਦਿੱਤਾ। ਭੂਤ ਕਈ ਵਾਰੀ ਉਸ ਬੰਦੇ ਨੂੰ ਚਿੰਬੜਿਆ ਸੀ। ਅਜਿਹੇ ਅਵਸਰਾਂ ਤੇ, ਹਾਲਾਂ ਕਿ ਉਸ ਦੇ ਪੈਰਾਂ ਅਤੇ ਹੱਥਾਂ ਵਿੱਚ ਜੰਜੀਰਾਂ ਪਾਈਆਂ ਹੋਈਆਂ ਸਨ ਅਤੇ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਹ ਜੰਜੀਰਾਂ ਨੂੰ ਤੋੜ ਸੁੱਟਦਾ ਅਤੇ ਭੂਤ ਉਸ ਨੂੰ ਸੁੰਨਸਾਨ ਥਾਵਾਂ ਉੱਤੇ ਜਾਣ ਲਈ ਮਜਬੂਰ ਕਰਦਾ।
Luke 19:38
ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்