Acts 20:29
ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
Romans 8:32
ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ।
Romans 11:21
ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਵਿਸ਼ਵਾਸ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
Romans 11:21
ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਵਿਸ਼ਵਾਸ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
1 Corinthians 7:28
ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁੜੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹੜੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।
2 Corinthians 1:23
ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ।
2 Corinthians 12:6
ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵੱਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।
2 Corinthians 13:2
ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ।
2 Peter 2:4
ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।
2 Peter 2:5
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்