Matthew 6:32
ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ।
Matthew 24:39
ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹੜ੍ਹ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ। “ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।
Matthew 28:11
ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
Mark 5:40
ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸ ਨੇ ਸਭ ਨੂੰ ਘਰੋਂ ਚੱਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿੱਥੇ ਬੱਚੀ ਸੀ। ਉਸ ਨੇ ਆਪਣੇ ਨਾਲ ਉਸ ਕਮਰੇ ਵਿੱਚ ਬੱਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।
Mark 8:25
ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ।
Mark 11:32
ਪਰ ਜੇਕਰ ਅਸੀਂ ਕਹਿੰਦੇ ਹਾਂ, ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ।” (ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ।)
Mark 16:15
ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ।
Luke 2:39
ਯੂਸੁਫ਼ ਅਤੇ ਮਰਿਯਮ ਵਾਪਸ ਘਰ ਨੂੰ ਪਰਤੇ ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।
Luke 3:16
ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁੱਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Luke 3:21
ਯੂਹੰਨਾ ਨੇ ਯਿਸੂ ਨੂੰ ਬਪਤਿਸਮਾ ਦਿੱਤਾ ਜਦੋਂ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਜਾ ਰਿਹਾ ਸੀ, ਤਦ ਯਿਸੂ ਨੂੰ ਵੀ ਬਪਤਿਸਮਾ ਦਿੱਤਾ ਗਿਆ ਅਤੇ ਜਦੋਂ ਯਿਸੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਕਾਸ਼ ਖੁਲ੍ਹ ਗਿਆ,
Occurences : 44
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்