Matthew 13:22
“ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।
Mark 4:19
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
Ephesians 4:22
ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ।
Colossians 2:8
ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
2 Thessalonians 2:10
ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।
Hebrews 3:13
ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।
2 Peter 2:13
ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿੱਚਕਾਰ ਭੱਦੇ ਦਾਗਾਂ ਅਤੇ ਧੱਬਿਆਂ ਵਰਗੇ ਹਨ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்