Matthew 19:28
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਆਂ ਕਰੋਂਗੇ।
Matthew 24:30
“ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।
Luke 2:36
ਆੱਨਾ ਦਾ ਯਿਸੂ ਨੂੰ ਵੇਖਣਾ ਆੱਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ। ਉਹ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ 7 ਸਾਲ ਰਹੀ ਸੀ।
Luke 22:30
“ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ।
Acts 13:21
ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।
Romans 11:1
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ।
Philippians 3:5
ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।
Hebrews 7:13
ਅਸੀਂ ਇਹ ਗੱਲਾਂ ਮਸੀਹ ਬਾਰੇ ਆਖ ਰਹੇ ਹਾਂ। ਉਹ ਇੱਕ ਵੱਖਰੇ ਪਰਿਵਾਰਕ ਸਮੂਹ ਤੋਂ ਸੀ। ਉਸ ਘਰਾਣੇ ਵਿੱਚੋਂ ਕਦੇ ਵੀ ਕਿਸੇ ਨੇ ਜਗਵੇਦੀ ਤੇ ਇੱਕ ਜਾਜਕ ਦੀ ਤਰ੍ਹਾਂ ਸੇਵਾ ਨਹੀਂ ਕੀਤੀ।
Hebrews 7:14
ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।
James 1:1
ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।
Occurences : 31
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்