Luke 1:17
ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”
Acts 26:19
ਪੌਲੁਸ ਦਾ ਆਪਣੇ ਕੰਮ ਬਾਰੇ ਦੱਸਣਾ ਪੌਲੁਸ ਨੇ ਆਪਣਾ ਭਾਸ਼ਣ ਜਾਰੀ ਰੱਖਿਆ, “ਜਦੋਂ ਮੈਂ ਸਵਰਗ ਤੋਂ ਇਹ ਦਰਸ਼ਨ ਵੇਖਿਆ, ਤਾਂ ਮੈਂ ਇਸ ਨੂੰ ਮੰਨਣ ਤੋਂ ਇਨਕਾਰ ਨਾ ਕੀਤਾ।
Romans 1:30
ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।
2 Timothy 3:2
ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।
Titus 1:16
ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।
Titus 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்