Matthew 1:1
ਯਿਸੂ ਦਾ ਪਰਿਵਾਰਕ ਇਤਿਹਾਸ ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
Matthew 1:16
ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।
Matthew 1:17
ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੀਕਰ ਇਹ ਚੌਦ੍ਹਾਂ ਪੀੜ੍ਹੀਆਂ ਸਨ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਦਾਊਦ ਤੋਂ ਲੈ ਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਲੋਕਾਂ ਨੂੰ ਬੇਬੀਲੋਨ ਲੈ ਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।
Matthew 1:18
ਯਿਸੂ ਮਸੀਹ ਦਾ ਜਨਮ ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
Matthew 2:4
ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?
Matthew 11:2
ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।
Matthew 16:16
ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
Matthew 16:20
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਖਬਰਦਾਰ ਕੀਤਾ ਕਿ ਉਹ ਕਿਸੇ ਨੂੰ ਨਾ ਕਹਿਣ ਕਿ ਉਹੀ ਮਸੀਹ ਹੈ।
Matthew 22:42
“ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?” ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।”
Matthew 23:8
“ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੋ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।
Occurences : 569
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்