No lexicon data found for Strong's number: 5568

Luke 20:42
ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’

Luke 24:44
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿੱਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿੱਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”

Acts 1:20
ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’

Acts 13:33
ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ: ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’

1 Corinthians 14:26
ਤੁਹਾਡੀਆਂ ਗੋਸ਼ਠੀਆਂ ਤੋਂ ਕਲੀਸਿਯਾ ਦੀ ਮਦਦ ਹੋਣੀ ਚਾਹੀਦੀ ਹੈ ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।

Ephesians 5:19
ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ।

Colossians 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்