Matthew 23:35
“ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ।
Luke 11:51
ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਹਮਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈ ਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।
Hebrews 11:4
ਕਇਨ ਅਤੇ ਹਾਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਈਆਂ ਸਨ। ਪਰ ਹਾਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚੜ੍ਹਾਈ ਸੀ ਕਿਉਂਕਿ ਉਸ ਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਹਾਬਲ ਦੀਆਂ ਚੜ੍ਹਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਹਾਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸ ਨੂੰ ਨਿਹਚਾ ਸੀ। ਹਾਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
Hebrews 12:24
ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
Occurences : 4
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்