Base Word
ἀπολογία
Short Definitiona plea ("apology")
Long Definitionverbal defense, speech in defense
Derivationfrom the same as G0626
Same asG0626
International Phonetic Alphabetɑ.po.loˈɣi.ɑ
IPA modɑ.pow.lowˈɣi.ɑ
Syllableapologia
Dictionah-poh-loh-GEE-ah
Diction Modah-poh-loh-GEE-ah
Usageanswer (for self), clearing of self, defence

Acts 22:1
ਪੌਲੁਸ ਦਾ ਲੋਕਾਂ ਵਿੱਚ ਬੋਲਣਾ ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”

Acts 25:16
ਪਰ ਮੈਂ ਆਖਿਆ, ‘ਇਹ ਰੋਮੀਆਂ ਦਾ ਕਾਨੂੰਨ ਨਹੀਂ ਕਿ ਜਿੰਨਾ ਚਿਰ ਮਨੁੱਖ ਆਪਣੇ ਤੇ ਦੋਸ਼ ਲਾਉਣ ਵਾਲਿਆਂ ਦਾ ਸਾਹਮਣਾ ਨਹੀਂ ਕਰਦਾ ਅਤੇ ਉਸ ਨੂੰ ਉਸ ਦੇ ਖਿਲਾਫ਼ ਲਾਏ ਦੋਸ਼ਾਂ ਤੋਂ ਆਪਣੀ ਰੱਖਿਆ ਕਰਨ ਦਾ ਅਵਸਰ ਨਹੀਂ ਦਿੱਤਾ ਜਾਂਦਾ ਉਸ ਨੂੰ ਹਵਾਲੇ ਨਹੀਂ ਕੀਤਾ ਜਾਂਦਾ।’

1 Corinthians 9:3
ਕੁਝ ਲੋਕ ਰਸੂਲ ਦੇ ਤੌਰ ਤੇ ਮੇਰੇ ਅਧਿਕਾਰ ਬਾਰੇ ਸਵਾਲ ਕਰਨਾ ਚਾਹੁੰਦੇ ਹਨ। ਤਾਂ ਮੈਂ ਉਨ੍ਹਾਂ ਨੂੰ ਇਹ ਉੱਤਰ ਦਿੰਦਾ ਹਾਂ।

2 Corinthians 7:11
ਤੁਹਾਨੂੰ ਗਮ ਮਿਲਿਆ ਜਿਹੜਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸੱਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮੱਸਿਆ ਬਾਰੇ ਕਿਸੇ ਵੀ ਪੱਖੋਂ ਪਾਪੀ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸ ਨੂੰ ਸਦਮਾ ਲੱਗਿਆ।

Philippians 1:7
ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।

Philippians 1:17
ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸੱਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।

2 Timothy 4:16
ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ।

1 Peter 3:15
ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்