Acts 21:34
ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।
Acts 22:30
ਪੌਲੁਸ ਦੀ ਯਹੂਦੀ ਆਗੂਆਂ ਨਾਲ ਗੱਲ-ਬਾਤ ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕੱਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
Acts 25:26
ਪਰ ਮੇਰੇ ਕੋਲ ਕੈਸਰ ਨੂੰ ਇਸ ਆਦਮੀ ਬਾਰੇ ਲਿਖਣ ਲਈ ਕੋਈ ਵਿਸ਼ੇਸ਼ ਗੱਲ ਨਹੀਂ ਹੈ। ਇਸੇ ਕਾਰਣ ਮੈਂ ਇਸ ਨੂੰ ਤੁਹਾਡੇ ਸਭ ਦੇ ਸਾਹਮਣੇ ਲਿਆਇਆ ਹਾਂ, ਖਾਸ ਕਰ, ਰਾਜਾ ਅਗ੍ਰਿਪਾ ਤੇਰੇ ਸਾਹਮਣੇ। ਤੇ ਮੈਂ ਉਮੀਦ ਕਰਦਾ ਹਾਂ ਕਿ ਤੂੰ ਉਸ ਨਾਲ ਸਵਾਲ ਜਵਾਬ ਕਰਕੇ ਮੈਨੂੰ ਦੱਸੇਗਾ ਤਾਂ ਜੋ ਮੈਂ ਕੈਸਰ ਨੂੰ ਕੁਝ ਲਿਖ ਸੱਕਾਂ।
Philippians 3:1
ਮਸੀਹ ਹਰ ਗੱਲ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵੱਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ।
Hebrews 6:19
ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்