Matthew 3:1
ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
Matthew 11:11
“ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹੜੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਛੋਟਾ ਹੈ ਉਹ ਯੂਹੰਨਾ ਤੋਂ ਵੱਡਾ ਹੈ।
Matthew 11:12
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹੜੇ ਬਲ ਦਾ ਉਪਯੋਗ ਕਰਦੇ ਹਨ ਇਸ ਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
Matthew 14:2
ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
Matthew 14:8
ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
Matthew 16:14
ਉਹ ਬੋਲੇ, “ਕੋਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”
Matthew 17:13
ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।
Mark 6:24
ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
Mark 6:25
ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
Mark 8:28
ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”
Occurences : 14
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்