Acts 4:36
ਇੱਕ ਨਿਹਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸ ਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹੜਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੇਵੀ ਸੀ।
Acts 9:27
ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ।
Acts 11:22
ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।
Acts 11:25
ਫ਼ਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
Acts 11:30
ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।
Acts 12:25
ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈ ਕੇ ਅੰਤਾਕਿਯਾ ਨੂੰ ਮੁੜੇ।
Acts 13:1
ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।
Acts 13:2
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
Acts 13:7
ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।
Acts 13:43
ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
Occurences : 29
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்