Matthew 1:1
ਯਿਸੂ ਦਾ ਪਰਿਵਾਰਕ ਇਤਿਹਾਸ ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
Mark 12:26
ਪਰ ਮੁਰਦਿਆਂ ਦੇ ਜੀ ਉੱਠਣ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ਮੱਚਦੀ ਹੋਈ ਝਾੜੀ’ ਬਾਰੇ ਨਹੀਂ ਪੜ੍ਹਿਆ। ਉੱਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ।’
Luke 3:4
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ।
Luke 20:42
ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’
Acts 1:20
ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’
Acts 7:42
ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।
Acts 19:19
ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਏ ਅਤੇ ਲੋਕਾਂ ਸਾਹਮਣੇ ਸਾੜ ਦਿੱਤੀਆਂ। ਇਹ ਪੁਸਤਕਾਂ ਤਕਰੀਬਨ 50,000 ਚਾਂਦੀ ਦੇ ਸਿੱਕਿਆਂ ਦੇ ਤੁਲ ਸਨ।
Philippians 4:3
ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।
Revelation 3:5
ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
Revelation 13:8
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்