Zechariah 2:7
ਓੇ ਸੀਯੋਨ ਦੇ ਲੋਕੋ। ਭੱਜ ਜਾਵੋ। ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ। ਇਸ ਸ਼ਹਿਰ ਚੋ ਨੱਸ ਜਾ। ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ: ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ। ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।
Zechariah 2:7 in Other Translations
King James Version (KJV)
Deliver thyself, O Zion, that dwellest with the daughter of Babylon.
American Standard Version (ASV)
Ho Zion, escape, thou that dwellest with the daughter of Babylon.
Bible in Basic English (BBE)
And the angel who was talking to me went out, and another angel went out, and, meeting him,
Darby English Bible (DBY)
Ho! escape, Zion, that dwellest with the daughter of Babylon.
World English Bible (WEB)
'Come, Zion! Escape, you who dwell with the daughter of Babylon.'
Young's Literal Translation (YLT)
Ho, Zion, be delivered who art dwelling `with' the daughter of Babylon.
| Deliver thyself, | ה֥וֹי | hôy | hoy |
| O | צִיּ֖וֹן | ṣiyyôn | TSEE-yone |
| Zion, | הִמָּלְטִ֑י | himmolṭî | hee-mole-TEE |
| dwellest that | יוֹשֶׁ֖בֶת | yôšebet | yoh-SHEH-vet |
| with the daughter | בַּת | bat | baht |
| of Babylon. | בָּבֶֽל׃ | bābel | ba-VEL |
Cross Reference
Isaiah 48:20
ਮੇਰੇ ਬੰਦਿਓ, ਬਾਬਲ ਨੂੰ ਛੱਡ ਦਿਓ! ਮੇਰੇ ਲੋਕੋ, ਕਸਦ ਤੋਂ ਨੱਸ ਜਾਵੋ! ਇਹ ਖਬਰ ਦੂਰ-ਦੂਰ ਤਾਈਂ ਧਰਤੀ ਉੱਤੇ ਫ਼ੈਲਾ ਦੇਵੋ। ਲੋਕਾਂ ਨੂੰ ਦੱਸ ਦਿਓ, “ਯਹੋਵਾਹ ਨੇ ਆਪਣੇ ਸੇਵਕ, ਯਾਕੁੂਬ ਨੂੰ ਬਚਾ ਲਿਆ!
Jeremiah 51:6
ਬਾਬਲ ਤੋਂ ਭੱਜ ਜਾਵੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੱਥੇ ਠਹਿਰ ਕੇ ਬਾਬਲ ਦੇ ਪਾਪਾਂ ਕਾਰਣ ਨਾ ਮਾਰੇ ਜਾਓ! ਯਹੋਵਾਹ ਦਾ ਬਾਬਲ ਦੇ ਲੋਕਾਂ ਨੂੰ, ਉਨ੍ਹਾਂ ਦੇ ਮੰਦੇ ਕੰਮਾਂ ਲਈ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਬਾਬਲ ਨੂੰ ਸਜ਼ਾ ਮਿਲੇਗੀ ਜਿਸਦਾ ਉਹ ਅਧਿਕਾਰੀ ਹੈ।
Isaiah 52:11
ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ! ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ। ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ। ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ।
Revelation 18:4
ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ: “ਮੇਰੇ ਲੋਕੋ, ਨਗਰ ਤੋਂ ਬਾਹਰ ਆ ਜਾਓ, ਤਾਂ ਜੋ ਤੁਸੀਂ ਉਸ ਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ। ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ
Acts 2:40
ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”
Micah 4:10
ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।
Jeremiah 51:45
ਮੇਰੇ ਲੋਕੋ, ਬਾਬਲ ਸ਼ਹਿਰ ਵਿੱਚੋਂ ਨਿਕਲ ਜਾਵੋ। ਆਪਣੀਆਂ ਜਾਨਾਂ ਬਚਾਉਣ ਲਈ ਭੱਜ ਜਾਵੋ। ਯਹੋਵਾਹ ਦੇ ਮਹਾ ਕਹਿਰ ਤੋਂ ਭੱਜ ਜਾਵੋ।
Jeremiah 50:8
“ਬਾਬਲ ਤੋਂ ਭੱਜ ਜਾਓ। ਬਾਬਲ ਵਾਲਿਆਂ ਦਾ ਦੇਸ਼ ਛੱਡ ਦਿਓ। ਉਨ੍ਹਾਂ ਬੱਕਰੀਆਂ ਵਰਗੇ ਬਣੋ ਜੋ ਇੱਜੜ ਦੀ ਅਗਵਾਈ ਕਰਦੀਆਂ ਨੇ।
Isaiah 52:2
ਗਰਦ ਨੂੰ ਝਾੜ ਸੁੱਟ! ਆਪਣੀ ਅਦਭੁਤ ਪੁਸ਼ਾਕ ਪਹਿਨ ਲੈ! ਹੇ ਯਰੂਸ਼ਲਮ, ਸੀਯੋਨ ਦੀਏ ਧੀਏ, ਤੂੰ ਕੈਦੀ ਸੀ ਪਰ ਹੁਣ ਆਪਣੇ-ਆਪ ਨੂੰ ਉਨ੍ਹਾਂ ਜ਼ੰਜ਼ੀਰਾਂ ਤੋਂ ਅਜ਼ਾਦ ਕਰ ਲੈ ਜਿਹੜੀਆਂ ਤੇਰੀ ਧੌਣ ਦੁਆਲੇ ਹਨ!
Numbers 16:34
ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਲੋਕਾਂ ਦੇ ਤਬਾਹ ਹੋਣ ਦੀਆਂ ਚੀਕਾਂ ਸੁਣੀਆਂ ਇਸ ਲਈ ਉਹ ਸਾਰੇ ਇਹ ਆਖਦਿਆਂ ਹੋਇਆ ਸ਼ਰਣ ਲਈ ਭੱਜੇ, “ਧਰਤੀ ਸਾਨੂੰ ਵੀ ਨਿਗਲ ਜਾਵੇਗੀ।”
Numbers 16:26
ਮੂਸਾ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ, “ਇਨ੍ਹਾਂ ਬੁਰੇ ਆਦਮੀਆਂ ਦੇ ਤੰਬੂਆਂ ਤੋਂ ਦੂਰ ਹਟ ਜਾਵੋ। ਇਨ੍ਹਾਂ ਦੀ ਕਿਸੇ ਚੀਜ਼ ਨੂੰ ਨਾ ਛੂਹੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਇਨ੍ਹਾਂ ਦੇ ਪਾਪਾਂ ਕਰਕੇ ਤਬਾਹ ਹੋ ਜਾਵੋਂਗੇ।”
Genesis 19:17
ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”