Zechariah 6:11 in Punjabi

Punjabi Punjabi Bible Zechariah Zechariah 6 Zechariah 6:11

Zechariah 6:11
ਉਹ ਸੋਨਾ ਅਤੇ ਚਾਂਦੀ ਵਰਤ ਕੇ ਤਾਜ ਬਣਾ ਅਤੇ ਉਸ ਤਾਜ ਨੂੰ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਤੇ ਰੱਖ, ਜੋ ਕਿ ਪਰਧਾਨ ਜਾਜਕ ਹੈ।

Zechariah 6:10Zechariah 6Zechariah 6:12

Zechariah 6:11 in Other Translations

King James Version (KJV)
Then take silver and gold, and make crowns, and set them upon the head of Joshua the son of Josedech, the high priest;

American Standard Version (ASV)
yea, take `of them' silver and gold, and make crowns, and set them upon the head of Joshua the son of Jehozadak, the high priest;

Bible in Basic English (BBE)
And take silver and gold and make a crown and put it on the head of Zerubbabel;

Darby English Bible (DBY)
yea, take silver and gold, and make crowns, and set [them] upon the head of Joshua the son of Jehozadak, the high priest;

World English Bible (WEB)
Yes, take silver and gold, and make crowns, and set them on the head of Joshua the son of Jehozadak, the high priest;

Young's Literal Translation (YLT)
and thou hast taken silver and gold, and hast made a crown, and hast placed on the head of Joshua son of Josedech, the high priest,

Then
take
וְלָקַחְתָּ֥wĕlāqaḥtāveh-la-kahk-TA
silver
כֶֽסֶףkesepHEH-sef
and
gold,
וְזָהָ֖בwĕzāhābveh-za-HAHV
make
and
וְעָשִׂ֣יתָwĕʿāśîtāveh-ah-SEE-ta
crowns,
עֲטָר֑וֹתʿăṭārôtuh-ta-ROTE
and
set
וְשַׂמְתָּ֗wĕśamtāveh-sahm-TA
head
the
upon
them
בְּרֹ֛אשׁbĕrōšbeh-ROHSH
of
Joshua
יְהוֹשֻׁ֥עַyĕhôšuaʿyeh-hoh-SHOO-ah
son
the
בֶּןbenben
of
Josedech,
יְהוֹצָדָ֖קyĕhôṣādāqyeh-hoh-tsa-DAHK
the
high
הַכֹּהֵ֥ןhakkōhēnha-koh-HANE
priest;
הַגָּדֽוֹל׃haggādôlha-ɡa-DOLE

Cross Reference

Zechariah 3:1
ਪਰਧਾਨ ਜਾਜਕ ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ।

Psalm 21:3
ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।

Zechariah 3:5
ਫ਼ਿਰ ਮੈਂ ਆਖਿਆ, “ਇਸ ਦੇ ਸਿਰ ਉੱਪਰ ਸਾਫ਼ ਅਮਾਮਾ ਰੱਖ।” ਤਾਂ ਉਨ੍ਹਾਂ ਨੇ ਉਸ ਦੇ ਸਿਰ ਤੇ ਸਾਫ਼ ਪਗੜੀ ਧਰੀ ਤੇ ਯਹੋਵਾਹ ਦੇ ਦੂਤ ਦੇ ਸਾਹਮਣੇ ਉਸ ਨੂੰ ਨਵਾਂ ਚੋਲਾ ਪੁਵਾਇਆ।

Haggai 1:1
ਇਹ ਮੰਦਰ ਉਸਾਰਨ ਦਾ ਸਮਾਂ ਪਾਤਸ਼ਾਹ ‘ਦਾਰਾ’ ਦੇ ਸ਼ਾਸਨਕਾਲ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸੰਦੇਸ ਨਬੀ ਹੱਜਈ ਰਾਹੀਂ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਯਹੂਦਾਹ ਦੇ ਰਾਜਪਾਲ ਅਤੇ ਯਹੋਸਾਦਾਕ ਦੇ ਪੁੱਤਰ ਉੱਚ ਜਾਜਕ ਯਹੋਸ਼ੂਆ ਨੂੰ ਦਿੱਤਾ ਗਿਆ।

Song of Solomon 3:11
ਸੀਯੋਨ ਦੀਓ ਔਰਤੋਂ ਬਾਹਰ ਆਓ ਦੇਖੋ ਰਾਜੇ ਸੁਲੇਮਾਨ ਨੂੰ ਦੇਖੋ ਉਹ ਤਾਜ ਰੱਖਿਆ ਸੀ ਜਿਹੜਾ ਮਾਂ ਉਸਦੀ ਨੇ ਉਸ ਦੇ ਸਿਰ ਤੇ। ਓਸ ਦਿਨ ਜਦੋਂ ਸੀ ਉਹ ਵਿਆਹਿਆ ਓਸ ਦਿਨ ਜਦੋਂ ਪ੍ਰਸੰਨ ਸੀ ਉਹ ਬਹੁਤ

Revelation 19:12
ਉਸ ਦੀਆਂ ਅੱਖਾਂ ਅੱਗ ਦੇ ਭਾਂਬੜ ਹਨ। ਉਸ ਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸ ਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹੜਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਜਾਣਦਾ।

Hebrews 2:9
ਥੋੜੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸ ਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸ ਨੇ ਦੁੱਖ ਝੱਲੇ ਅਤੇ ਕਾਲਵਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।

Haggai 2:4
ਪਰ ਹੁਣ, ਜ਼ਰੁੱਬਾਬਲ, ਯਹੋਵਾਹ ਨੇ ਆਖਿਆ, ਹੌਂਸਲਾ ਨਾ ਹਾਰ। ਪਰਧਾਨ ਜਾਜਕ ਯਹੋਸ਼ੁਆ ਯਹੋਸਾਦਾਕ ਦੇ ਪੁੱਤਰ ਹੌਂਸਲਾ ਨਾ ਹਾਰ! ਇਸ ਕੌਮ ਦੇ ਸਾਰੇ ਲੋਕੋ ਹੌਂਸਲਾ ਨਾ ਹਾਰੋ। ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ। ਇਹ ਕੰਮ ਜਾਰੀ ਰੱਖੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ। ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।”

Haggai 1:14
ਤਦ ਯਹੋਵਾਹ ਨੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਜੋ ਕਿ ਯਹੂਦਾਹ ਦਾ ਰਾਜਪਾਲ ਸੀ। ਯਹੋਸਾਦਾਕ ਦੇ ਪੁੱਤਰ, ਪਰਧਾਨ ਜਾਜਕ ਯਹੋਸ਼ੁਆ ਅਤੇ ਸਾਰੇ ਲੋਕਾਂ ਨੂੰ ਮੰਦਰ ਦੀ ਉਸਾਰੀ ਲਈ ਪ੍ਰੇਰਿਆ। ਤਾਂ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਦੇ ਮੰਦਰ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ।

Ezra 3:2
ਤਦ ਯੋਸਾਦਾਕ ਦੇ ਪੁੱਤਰ ਯੇਸ਼ੂਆ ਅਤੇ ਉਸ ਦੇ ਨਾਲ ਦੇ ਜਾਜਕਾਂ ਅਤੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਸਮੇਤ ਉਸ ਦੇ ਭਰਾਵਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਉਸਾਰਨੀ ਸ਼ੁਰੂ ਕਰ ਦਿੱਤੀ ਤਾਂ ਜੋ ਉਹ ਇਸ ਉੱਪਰ ਹੋਮ ਦੀਆਂ ਬਲੀਆਂ ਚੜ੍ਹਾ ਸੱਕਣ। ਉਨ੍ਹਾਂ ਨੇ ਇਹ ਜਗਵੇਦੀ ਉਵੇਂ ਹੀ ਬਣਾਈ ਜਿਵੇਂ ਕਿ ਮੂਸਾ ਦੀ ਬਿਵਸਬਾ ਵਿੱਚ ਕਿਹਾ ਗਿਆ ਸੀ। ਮੂਸਾ ਪਰਮੇਸ਼ੁਰ ਦਾ ਖਾਸ ਸੇਵਕ ਸੀ।

Leviticus 8:9
ਉਸ ਨੇ ਹਾਰੂਨ ਦੇ ਸਿਰ ਤੇ ਅਮਾਮਾ ਵੀ ਰੱਖਿਆ ਅਤੇ ਅਮਾਮੇ ਦੇ ਅਗਲੇ ਪਾਸੇ ਇੱਕ ਸੋਨੇ ਦੀ ਪੱਟੀ ਬੰਨ੍ਹੀ। ਇਹ ਪਵਿੱਤਰ ਤਾਜ ਹੈ। ਮੂਸਾ ਨੇ ਇਹ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।

Exodus 39:30
ਫ਼ੇਰ ਉਨ੍ਹਾਂ ਨੇ ਪਵਿੱਤਰ ਤਾਜ ਲਈ ਸੋਨੇ ਦੀ ਪੱਤੀ ਬਣਾਈ। ਉਨ੍ਹਾਂ ਨੇ ਇਹ ਸ਼ੁੱਧ ਸੋਨੇ ਦੀ ਬਣਾਈ। ਉਨ੍ਹਾਂ ਨੇ ਸੋਨੇ ਉੱਤੇ ਸ਼ਬਦ ਲਿਖੇ। ਉਨ੍ਹਾਂ ਨੇ ਇਹ ਸ਼ਬਦ ਲਿਖੇ: ਯਹੋਵਾਹ ਲਈ ਪਵਿੱਤਰ।

Exodus 29:6
ਉਸ ਦੇ ਸਿਰ ਉੱਤੇ ਅਮਾਮਾ ਰੱਖੋ। ਅਤੇ ਅਮਾਮੇ ਦੇ ਦੁਆਲੇ ਖਾਸ ਤਾਜ ਰੱਖੋ।

Exodus 28:36
“ਨਮੂਨਿਆਂ ਨਾਲ ਉਕਰੀ ਹੋਈ ਸੁਨਿਹਰੀ ਫ਼ੱਟੀ ਬਣਾਓ ਅਤੇ ਇਸ ਉੱਤੇ ਇਹ ਸ਼ਬਦ ‘ਯਹੋਵਾਹ ਲਈ ਪਵਿੱਤਰ’ ਇੰਝ ਲਿਖੋ ਜਿਵੇਂ ਲੋਕ ਮੁਹਰ ਬਣਾਉਂਦੇ ਹਨ।